Breaking News
Home / ਪੰਜਾਬ / ਕਿਸਾਨੀ ਸੰਘਰਸ਼ ਨੂੰ ਅੱਜ ਹੋ ਗਿਆ 27ਵਾਂ ਦਿਨ

ਕਿਸਾਨੀ ਸੰਘਰਸ਼ ਨੂੰ ਅੱਜ ਹੋ ਗਿਆ 27ਵਾਂ ਦਿਨ

ਕਿਸਾਨ ਜਥੇਬੰਦੀਆਂ ਦਾ ਕਹਿਣਾ, ਵਿਦੇਸ਼ੀ ਫੰਡਾਂ ਦੇ ਨਾਮ ‘ਤੇ ਕਿਸਾਨ ਅੰਦੋਲਨ ਨੂੰ ਕੀਤਾ ਜਾ ਰਿਹਾ ਹੈ ਬਦਨਾਮ
ਵਿਜੈ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਹੱਕ ‘ਚ ਭੁੱਖ ਹੜਤਾਲ ‘ਤੇ ਬੈਠਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 27 ਦਿਨ ਹੋ ਗਏ ਹਨ ਅਤੇ ਕਿਸਾਨਾਂ ਵਲੋਂ ਭੁੱਖ ਹੜਤਾਲਾਂ ਦਾ ਸਿਲਸਿਲਾ ਵੀ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਵਿਦੇਸ਼ੀ ਫੰਡਿੰਗ ਦੇ ਨਾਮ ‘ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦਾ ਨਵਾਂ ਹੱਥ ਕੰਡਾ ਅਪਣਾਇਆ ਜਾ ਰਿਹਾ ਹੈ। ਪੰਜਾਬ ਵਿਚ ਆੜ੍ਹਤੀਆਂ ਦੇ ਟਿਕਾਣਿਆਂ ‘ਤੇ ਮਾਰੇ ਜਾ ਰਹੇ ਛਾਪਿਆਂ ਦੀ ਵੀ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਰੀਆਂ ਫਸਲਾਂ ‘ਤੇ ਐਮ.ਐਸ.ਪੀ. ਯਕੀਨੀ ਬਣਾਵੇ। ਇਸੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਕਿਸਾਨਾਂ ਦੇ ਹੱਕ ਵਿਚ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਟਵੀਟ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨ ਭਰਾਵਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ ਬੈਠਾਂਗਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …