17.2 C
Toronto
Monday, August 24, 2026
spot_img
Homeਪੰਜਾਬਗੁਰਦਾਸਪੁਰ 'ਚ ਪਰਿਵਾਰ ਦੇ ਤਿੰਨ ਜੀਆਂ ਨੇ ਸਲਫ਼ਾਸ ਖਾ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ ‘ਚ ਪਰਿਵਾਰ ਦੇ ਤਿੰਨ ਜੀਆਂ ਨੇ ਸਲਫ਼ਾਸ ਖਾ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ ‘ਚ ਪਰਿਵਾਰ ਦੇ ਤਿੰਨ ਜੀਆਂ ਨੇ ਸਲਫ਼ਾਸ ਖਾ ਕੇ ਕੀਤੀ ਖੁਦਕੁਸ਼ੀਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਹੋਏ ਲਾਈਵ
ਗੁਰਦਾਸਪੁਰ/ਬਿਊਰੋ ਲਿਊਜ਼
ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਅੱਜ ਸਲਫਾਸ ਦੀਆਂ ਗੋਲੀਆਂ ਖਾ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। ਨਰੇਸ਼ ਸ਼ਰਮਾ, ਉਸ ਦੀ ਪਤਨੀ ਭਾਰਤੀ ਅਤੇ 17 ਸਾਲ ਦੀ ਧੀ ਮਾਨਸੀ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਦਾ ਭਰਾ ਪ੍ਰਦੀਪ ਸ਼ਰਮਾ ਵਿੱਤੀ ਵਿਵਾਦ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਭਾਰਤੀ ਨੇ ਉਨ੍ਹਾਂ 9 ਵਿਅਕਤੀਆਂ ਦੇ ਨਾਮ ਵੀ ਲਏ ਜਿਹੜੇ ਪਿਛਲੇ ਕੁਝ ਦਿਨਾਂ ਤੋਂ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਮ੍ਰਿਤਕ ਜੋੜੇ ਦੇ ਬੇਟੇ ਕੁਨਾਲ ਨੇ ਦਾਅਵਾ ਕੀਤਾ ਕਿ ਮੁਲਜ਼ਮ ਪ੍ਰਦੀਪ ਉਸ ਦੇ ਮਾਪਿਆਂ ਤੇ ਭੈਣ ਨੂੰ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਤੰਗ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਜੋ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

RELATED ARTICLES
POPULAR POSTS