Breaking News
Home / ਪੰਜਾਬ / ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਨਗਰ ਨਿਗਮ ਚੋਣਾਂ

ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਨਗਰ ਨਿਗਮ ਚੋਣਾਂ

ਅਸ਼ਵਨੀ ਸ਼ਰਮਾ ਨੇ ਕਿਹਾ, ਪੂਰੇ ਦੇਸ਼ ਨੂੰ ਦੇਖ ਕੇ ਬਣਾਏ ਜਾਂਦੇ ਹਨ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਿਹਾ ਕਿ ਭਾਜਪਾ ਹਰ ਹਾਲਾਤ ਨਾਲ ਲੜਨ ਲਈ ਤਿਆਰ ਹੈ ਅਤੇ ਭਾਜਪਾ ਆਪਣੇ ਦਮ ਅਤੇ ਤਾਕਤ ਨਾਲ ਚੋਣਾਂ ਲੜੇਗੀ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ‘ਚ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਉਸ ਸਮੇਂ ਮੰਗਾਂ ਹੋਰ ਸਨ ਅਤੇ ਜਦੋਂ ਉਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ ਤਾਂ ਫਿਰ ਹੁਣ ਕਿਸਾਨ ਅੰਦੋਲਨ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ, ਜਿਨ੍ਹਾਂ ਨੂੰ ਪੰਜਾਬ ਦੀ ਅਮਨ-ਸ਼ਾਂਤੀ ਪਸੰਦ ਨਹੀਂ ਹੈ। ਕਾਨੂੰਨਾਂ ਨੂੰ ਰੱਦ ਕਰਨ ਦੇ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਕਾਨੂੰਨ ਕਿਸੇ ਇਕ ਸੂਬੇ ਨੂੰ ਨਹੀਂ, ਬਲਕਿ ਦੇਸ਼ ਨੂੰ ਦੇਖ ਕੇ ਬਣਾਉਂਦਾ ਹੈ।

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …