15.9 C
Toronto
Sunday, October 11, 2026
spot_img
Homeਪੰਜਾਬਨਵਜੋਤ ਸਿੱਧੂ ਨੇ ਮੋਦੀ 'ਤੇ ਛੱਡਿਆ ਸਿਆਸੀ ਤੀਰ

ਨਵਜੋਤ ਸਿੱਧੂ ਨੇ ਮੋਦੀ ‘ਤੇ ਛੱਡਿਆ ਸਿਆਸੀ ਤੀਰ

ਕਿਹਾ, ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਇਕ ਵਾਰ ਫਿਰ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ। ਧਿਆਨ ਰਹੇ ਕਿ ਕੇਂਦਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਸਿੱਧੂ ਪਹਿਲਾਂ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਰਦੇ ਰਹਿੰਦੇ ਹਨ।

RELATED ARTICLES
POPULAR POSTS