Breaking News
Home / ਭਾਰਤ / ਮਮਤਾ ਬੈਨਰਜੀ ਨੇ ਮੋਬਾਈਲ ਫੋਨ ‘ਤੇ ਕਿਸਾਨਾਂ ਨਾਲ ਕੀਤੀ ਗੱਲਬਾਤ

ਮਮਤਾ ਬੈਨਰਜੀ ਨੇ ਮੋਬਾਈਲ ਫੋਨ ‘ਤੇ ਕਿਸਾਨਾਂ ਨਾਲ ਕੀਤੀ ਗੱਲਬਾਤ

ਸਿੰਘੂ ਬਾਰਡਰ ‘ਤੇ ਤ੍ਰਿਣਮੂਲ ਕਾਂਗਰਸ ਦਾ ਵਫਦ ਸੰਘਰਸ਼ਸ਼ੀਲਾਂ ਨੂੰ ਮਿਲਿਆ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਫੋਨ ‘ਤੇ ਗੱਲਬਾਤ ਕੀਤੀ। ਮਮਤਾ ਬੈਨਰਜੀ ਨੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਆਪਣੀ ਪਾਰਟੀ ਟੀਐੱਮਸੀ ਦੇ ਸਮਰਥਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਨੇ ਪਾਰਟੀ ਦੇ ਪੰਜ ਮੈਂਬਰੀ ਸੰਸਦ ਮੈਂਬਰਾਂ ਦਾ ਵਫਦ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਭੇਜਿਆ ਸੀ। ਵਫਦ ਨੇ ਮੌਕੇ ‘ਤੇ ਪੁੱਜ ਕੇ ਫੋਨ ਰਾਹੀਂ ਮਮਤਾ ਬੈਨਰਜੀ ਦੀ ਗੱਲਬਾਤ ਕਿਸਾਨਾਂ ਨਾਲ ਕਰਵਾਈ। ਸੰਘਰਸ਼ਸ਼ੀਲ ਕਿਸਾਨਾਂ ਨੇ ਮਮਤਾ ਨੂੰ ਦਿੱਲੀ ਧਰਨੇ ਵਾਲੀਆਂ ਥਾਵਾਂ ‘ਤੇ ਆਉਣ ਲਈ ਕਿਹਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਰਹੇਗੀ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …