ਕਿਸਾਨਾਂ ਨੇ ਖੱਟਰ ਨੂੰ ਦਿਖਾਈਆਂ ਸੀ ਕਾਲੀਆਂ ਝੰਡੀਆਂ
ਅੰਬਾਲਾ/ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਲੰਘੇ ਕੱਲ੍ਹ ਅੰਬਾਲਾ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਗੱਡੀਆਂ ‘ਤੇ ਡੰਡੇ ਵੀ ਮਾਰੇ ਗਏ ਸਨ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ 13 ਕਿਸਾਨਾਂ ਖਿਲਾਫ ਕਤਲ ਦੀ ਕੋਸ਼ਿਸ਼ ਤੇ ਹੋਰ ਮਾਮਲਿਆਂ ਤਹਿਤ ਕੇਸ ਦਰਜ ਕੀਤਾ ਹੈ। ਵਿਰੋਧ ਕਰ ਰਹੇ ਕਿਸਾਨਾਂ ਨੇ ਖੱਟਰ ਨੂੰ ਉਸ ਸਮੇਂ ਕਾਲੇ ਝੰਡੇ ਦਿਖਾਏ ਸਨ ਜਦੋਂ ਉਨ੍ਹਾਂ ਦਾ ਕਾਫਲਾ ਅੰਬਾਲਾ ਸ਼ਹਿਰ ਵਿੱਚੋਂ ਲੰਘ ਰਿਹਾ ਸੀ। ਜ਼ਿਕਰਯੋਗ ਹੈ ਕਿ ਜਦੋਂ ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸਨ ਪੁਲਿਸ ਵਲੋਂ ਕਿਸਾਨਾਂ ਨਾਲ ਕੀਤੀ ਹੱਥੋਪਾਈ ਵਿਚ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ ਸਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …