ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਹਮਾਇਤ ਕੀਤੀ। ਭੁੱਖ ਹੜਤਾਲ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਇਸ ਮੁਹਿੰਮ ਵਿਚ ਆਪਣਾ ਹਿੱਸਾ ਪਾ ਰਿਹਾ ਹੈ। ਸਿੱਖਿਆ ਮੰਤਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂੰਨ ਵਾਪਸ ਲਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੋਰ ਵੀ ਕਈ ਥਾਈ ਕਿਸਾਨਾਂ ਦੀ ਹਮਾਇਤ ਕਰਦਿਆਂ ਭੁੱਖ ਹੜਤਾਲ ਕੀਤੀ ਗਈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …