22.9 C
Toronto
Saturday, August 1, 2026
spot_img
Homeਭਾਰਤਕਿਸਾਨ ਦਿਵਸ ਮੌਕੇ ਧਰਤੀ ਪੁੱਤਰਾਂ ਵੱਲੋਂ ਦੇਸ਼ ਵਾਸੀਆਂ ਨੂੰ ਅਪੀਲ

ਕਿਸਾਨ ਦਿਵਸ ਮੌਕੇ ਧਰਤੀ ਪੁੱਤਰਾਂ ਵੱਲੋਂ ਦੇਸ਼ ਵਾਸੀਆਂ ਨੂੰ ਅਪੀਲ

ਅੱਜ ਇਕ ਵੇਲੇ ਦੀ ਰੋਟੀ ਦਾ ਕਰੋ ਤਿਆਗ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਵਾਦਪੂਰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਯੂਨੀਅਨਾਂ ਨੇ ਅੱਜ ਕਿਸਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਇਕਮੁੱਠਤਾ ਜਾਹਰ ਕਰਨ ਲਈ ਇਕ ਵੇਲੇ ਦੀ ਰੋਟੀ ਨਾ ਖਾਣ। ਕਈ ਕਿਸਾਨਾਂ ਨੇ ਅੱਜ ਦਿੱਲੀ ਵਿਖੇ ਕਿਸਾਨ ਘਾਟ ਦਾ ਦੌਰਾ ਕਰਕੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਚੌਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਅੰਦੋਲਨ ਕਰਨ ਵਾਲੇ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿਚ ਨੁਕਸਾਨ ਨਹੀਂ ਹੋਣ ਦੇਣਗੇ। ਕਿਸਾਨ ਦਿਵਸ ਦੇ ਮੌਕੇ ਰਾਜਨਾਥ ਸਿੰਘ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਜਨਾਥ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਕਿਸਾਨ ਛੇਤੀ ਆਪਣਾ ਅੰਦੋਲਨ ਵਾਪਸ ਲੈ ਲੈਣਗੇ।

RELATED ARTICLES
POPULAR POSTS