ਕਿਸਾਨਾਂ ਦਾ ਕਹਿਣਾ, ਸਰਕਾਰ ਦੇ ਮਨ ਵਿਚ ਖੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 28 ਦਿਨਾਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਸਾਡੇ ਸੁਝਾਵਾਂ ਵਿਚ ਕਿਸਾਨ ਜੋ ਵੀ ਜੋੜਨਾ ਜਾਂ ਘਟਾਉਣਾ ਚਾਹੁੰਦੇ ਹਨ, ਉਹ ਸਾਨੂੰ ਦੱਸਣ। ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਹਰ ਸਮੇਂ ਗੱਲਬਾਤ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਿਸਾਨ ਸਾਡੀ ਅਪੀਲ ‘ਤੇ ਵਿਚਾਰ ਕਰਨਗੇ। ਉਧਰ ਦੂਜੇ ਪਾਸੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਪਰ ਸਰਕਾਰ ਹੀ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੀ, ਕਿਉਂਕਿ ਸਰਕਾਰ ਦੇ ਮਨ ਵਿਚ ਖੋਟ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …