Breaking News
Home / ਹਫ਼ਤਾਵਾਰੀ ਫੇਰੀ / ਕਿਸਾਨਾਂ ਵੱਲੋਂ ਆਮਦਨ ਕਰ ਵਿਭਾਗ ਦੇ ਦਫ਼ਤਰ ਘੇਰਨ ਦੀ ਚਿਤਾਵਨੀ

ਕਿਸਾਨਾਂ ਵੱਲੋਂ ਆਮਦਨ ਕਰ ਵਿਭਾਗ ਦੇ ਦਫ਼ਤਰ ਘੇਰਨ ਦੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ‘ਤੇ ਬਦਲਾਲਊ ਕਾਰਵਾਈ ਤਹਿਤ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜੇਕਰ ਕਿਸਾਨੀ ਅੰਦੋਲਨ ਦਾ ਸਾਥ ਦੇਣ ਵਾਲੇ ਵਪਾਰੀਆਂ ਜਾਂ ਆੜ੍ਹਤੀਆਂ ਖਿਲਾਫ ਕਾਰਵਾਈ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਆਮਦਨ ਕਰ ਵਿਭਾਗ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਕੇਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਟਾਲਾ ਵੱਟਣ ਦੇ ਨਾਲ-ਨਾਲ ਇਨ੍ਹਾਂ ਕਾਨੂੰਨਾਂ ਨੂੰ ਸਹੀ ਠਹਰਾਉਣ ਲਈ ਪ੍ਰਚਾਰ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੇ ਆੜ੍ਹਤੀਏ ਅਤੇ ਹੋਰ ਬਿਜ਼ਨੈਸਮੈਨਾਂ ਦੇ ਦਫ਼ਤਰਾਂ ਅਤੇ ਘਰਾਂ ਨੂੰ ਕੇਂਦਰੀ ਬਲਾਂ ਦੇ ਨਾਲ ਘੇਰ ਕੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ,”ਅਸੀਂ ਇਸ ਵਰਤਾਰੇ ਦੀ ਨਿਖੇਧੀ ਕਰਦੇ ਹਾਂ ਤੇ ਸਰਕਾਰ ਨੂੰ ਇਹ ਕਾਰਵਾਈ ਬੰਦ ਕਰਨ ਲਈ ਚਿਤਾਵਨੀ ਦਿੰਦੇ ਹਾਂ।”
ਸਾਨੂੰ ਦਾਨ ਨਹੀਂ ਫਸਲਾਂ ਦੇ ਪੂਰੇ ਭਾਅ ਮਿਲਣ
ਦਿੱਲੀ : ਬੁੱਧਵਾਰ ਨੂੰ ਕਿਸਾਨ ਦਿਵਸ ਸੀ ਅਤੇ ਕਿਸਾਨਾਂ ਨੂੰ ਮਸਲੇ ਦਾ ਹੱਲ ਹੋਣ ਦੀ ਆਸ ਵੀ ਸੀ ਪਰ ਅਜਿਹਾ ਨਹੀਂ ਹੋ ਸਕਿਆ। ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਹਰ ਸਮੇਂ ਗੱਲਬਾਤ ਕਰਨ ਲਈ ਤਿਆਰ ਹਾਂ, ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ‘ਚ ਸੋਧ ਕਰਨ ਲਈ ਕਿਸਾਨ ਸਾਡੇ ਨਾਲ ਗੱਲ ਕਰਨ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਨੂੰ ਦਾਨ ਨਹੀਂ ਫਸਲਾਂ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ। ਸਰਕਾਰ ਠੋਸ ਹੱਲ ਲੱਭੇ ਤਾਂ ਅਸੀਂ ਗੱਲ ਕਰਨ ਲਈ ਤਿਆਰ ਹਾਂ।

Check Also

ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ

ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …