22 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਅਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਚ 29 ਸਾਲ ਪਹਿਲਾਂ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਹੱਤਿਆ ਦੇ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਸੁਮੇਧ ਸੈਣੀ ਖਿਲਾਫ ਜ਼ਿਲ੍ਹਾ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ 500 ਸਫਿਆਂ ਦੀ ਚਾਰਜਸ਼ੀਟ ਵਿਚ 47 ਵਿਅਕਤੀਆਂ ਨੂੰ ਗਵਾਹ ਬਣਾਇਆ ਗਿਆ ਹੈ। ਸੈਣੀ ਖਿਲਾਫ ਆਈਪੀਸੀ ਦੀ ਧਾਰਾ 302, 364, 201, 344, 330, 219 ਅਤੇ 120 ਦੇ ਤਹਿਤ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਇਸ ਮਾਮਲੇ ਵਿਚ ਚੰਡੀਗੜ੍ਹ ਦੇ ਸਾਬਕਾ ਥਾਣੇਦਾਰ ਇੰਸਪੈਕਟਰ ਜਗੀਰ ਸਿੰਘ ਅਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ। ਇਸ ਦੇ ਚੱਲਦਿਆਂ ਸੁਮੇਧ ਸੈਣੀ ਨੂੰ 22 ਜਨਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚੋਂ ਜ਼ਮਾਨਤ ਮਿਲਣ ਤੋਂ ਬਾਅਦ ਸੁਮੇਧ ਸੈਣੀ ਹੁਣ ਤੱਕ ਨਾ ਤਾਂ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਸਾਹਮਣੇ ਹੋਏ ਅਤੇ ਨਾ ਹੀ ਉਨ੍ਹਾਂ ਨੇ ਅਦਾਲਤ ਵਿਚ ਬਾਂਡ ਭਰਿਆ ਹੈ।
Check Also
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …