ਕਿਸਾਨਾਂ ਦਾ ਕਹਿਣਾ, ਸਰਕਾਰ ਦੇ ਮਨ ਵਿਚ ਖੋਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਨੂੰ 4 ਹਫ਼ਤੇ ਹੋ ਚੁੱਕੇ ਹਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਸਾਡੇ ਸੁਝਾਵਾਂ ਵਿਚ ਕਿਸਾਨ ਜੋ ਵੀ ਜੋੜਨਾ ਜਾਂ ਘਟਾਉਣਾ ਚਾਹੁੰਦੇ ਹਨ, ਉਹ ਸਾਨੂੰ ਦੱਸਣ। ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਹਰ ਸਮੇਂ ਗੱਲਬਾਤ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਿਸਾਨ ਸਾਡੀ ਅਪੀਲ ‘ਤੇ ਵਿਚਾਰ ਕਰਨਗੇ। ਉਧਰ ਦੂਜੇ ਪਾਸੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਪਰ ਸਰਕਾਰ ਹੀ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੀ, ਕਿਉਂਕਿ ਸਰਕਾਰ ਦੇ ਮਨ ਵਿਚ ਖੋਟ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …