ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨੇ ਕੀਤਾ ਸਪੱਸ਼ਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਨੇ ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਸਾਲ ਫਰਵਰੀ ਤੱਕ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਦੇ ਇਮਤਿਹਾਨ ਕਰਵਾਉਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਮਤਿਹਾਨ ਕਦੋਂ ਕਰਵਾਏ ਜਾਣ, ਬਾਰੇ ਫ਼ੈਸਲਾ ਬਾਅਦ ਵਿਚ ਸਥਿਤੀ ਦਾ ਮੁਲਾਂਕਣ ਕਰਨ ਅਤੇ ਵਿਚਾਰ-ਚਰਚਾ ਕਰਨ ਦੇ ਬਾਅਦ ਲਿਆ ਜਾਵੇਗਾ। ਅਧਿਆਪਕਾਂ ਨਾਲ ਆਨਲਾਈਨ ਗੱਲਬਾਤ ਕਰਦਿਆਂ ਨਿਸ਼ਾਂਕ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ 10ਵੀਂ ਅਤੇ 12ਵੀਂ ਦੇ ਬੋਰਡ ਇਮਤਿਹਾਨ ਫਰਵਰੀ 2021 ਤੱਕ ਨਾ ਲਏ ਜਾਣ। ਇਮਤਿਹਾਨ ਕਰਵਾਉਣ ਬਾਰੇ ਫ਼ੈਸਲਾ ਬਾਅਦ ਵਿਚ ਸਥਿਤੀ ਦਾ ਜਾਇਜ਼ਾ ਲੈਣ ਅਤੇ ਵਿਚਾਰ-ਚਰਚਾ ਕਰਨ ਦੇ ਬਾਅਦ ਲਿਆ ਜਾਵੇਗਾ। ਸੀ. ਬੀ. ਐਸ. ਈ. ਨੇ ਇਸੇ ਮਹੀਨੇ ਪਹਿਲਾਂ ਐਲਾਨ ਕੀਤਾ ਸੀ ਕਿ ਬੋਰਡ ਪ੍ਰੀਖਿਆਵਾਂ 2021 ਆਨਲਾਈਨ ਦੀ ਬਜਾਏ ਲਿਖਤੀ ਲਈਆਂ ਜਾਣਗੀਆਂ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …