ਸਾਰੇ ਪ੍ਰੋਗਰਾਮ ਕੀਤੇ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਫਿਰ ਬਿਮਾਰ ਹੋ ਗਏ ਹਨ। ਉਨ੍ਹਾਂ ਨੂੰ ਵਾਇਰਲ ਬੁਖਾਰ ਹੋਇਆ ਹੈ। ਉਨ੍ਹਾਂ ਦੇ ਅਗਲੇ ਤਿੰਨ-ਚਾਰ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਬਾਦਲ ਦੇ ਕੌਮੀ ਸਲਾਹਕਾਰ ਹਰਚਰਨ ਸਿੰਘ ਬੈਂਸ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਤਿੰਨ-ਚਾਰ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਲਈ ਅਗਲੇ ਤਿੰਨ ਦਿਨਾਂ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਪ੍ਰੋਗਰਾਮ ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਬਾਦਲ ਨਵਾਂਸ਼ਹਿਰ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਬਿਮਾਰ ਹੋ ਗਏ ਸਨ। ਉਹ ਕਈ ਦਿਨ ਪੀਜੀਆਈ ਵਿੱਚ ਦਾਖਲ ਰਹੇ ਸਨ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …