ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਨਸਾਫ਼ ਮੰਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਯੂਥ ਵਿੰਗ ਵਲੋਂ ਨਵੀਂ ਦਿੱਲੀ ‘ਚ ਖੇਤੀ ਭਵਨ ਦੇ ਬਾਹਰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਬਾਰਡਰਾਂ ‘ਤੇ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦੇ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਕਿਹਾ, ”ਕੜਾਕੇ ਦੀ ਠੰਡ ਵਿੱਚ ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਇਕੱਠੇ ਹੋਏ ਹਨ ਅਤੇ ਉਨ੍ਹਾਂ ਵਲੋਂ ਸਰਕਾਰ ਤੋਂ ‘ਕਾਲੇ ਕਾਨੂੰਨ’ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ, ”ਪਿਛਲੇ 25 ਦਿਨਾਂ ਵਿੱਚ ਇਸ ਲਹਿਰ ਦੌਰਾਨ ਦੋ ਦਰਜਨ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸਰਕਾਰ ਨੂੰ ਕਿਸਾਨਾਂ ਦੀ ਤਾਕਤ ਨੂੰ ਘੱਟ ਨਹੀਂ ਸਮਝਣਾ ਚਾਹੀਦਾ।” ਦਿੱਲੀ ਯੂਥ ਕਾਂਗਰਸ ਦੇ ਇੰਚਾਰਜ ਭਈਆ ਪਵਾਰ ਨੇ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਦੇ ਮਕਸਦ ਨਾਲ ਲਿਆਂਦੇ ਗਏ ਹਨ, ਜਿਨ੍ਹਾਂ ਵਲੋਂ ਪਿਛਲੇ ਦੋ ਸਾਲਾਂ ਦੌਰਾਨ ਕਈ ਸੂਬਿਆਂ ਵਿੱਚ ਅਨਾਜ ਦੀ ਸਟੋਰੇਜ ਲਈ ਗੋਦਾਮ ਉਸਾਰੇ ਜਾ ਰਹੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …