ਸ਼ਿਮਲਾ/ਬਿਊਰੋ ਨਿਊਜ਼ : ਜਬਰੀ, ਲਾਲਚ ਦੇ ਕੇ ਜਾਂ ਵਿਆਹਾਂ ਰਾਹੀਂ ਧਰਮ ਤਬਦੀਲੀ ਕਰਵਾਉਣ ਖਿਲਾਫ ਇਕ ਵਧੇਰੇ ਸਖ਼ਤ ਕਾਨੂੰਨ ਰਾਜ ਦੀ ਵਿਧਾਨ ਸਭਾ ਵਿਚ ਪਾਸ ਹੋਣ ਤੋਂ ਇਕ ਸਾਲ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਹੋ ਗਿਆ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਲਈ ਸੱਤ ਸਾਲ ਕੈਦ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਧਰਮ ਦੀ ਆਜ਼ਾਦੀ ਕਾਨੂੰਨ 2019 ਰਾਜ ਦੇ ਗ੍ਰਹਿ ਵਿਭਾਗ ਵੱਲੋਂ ਪਿਛਲੇ ਦਿਨੀਂ ਨੋਟੀਫਾਈ ਕੀਤਾ ਗਿਆ ਸੀ। ਇਹ ਕਾਨੂੰਨ 2006 ਦੇ ਉਸ ਕਾਨੂੰਨ ਦੀ ਜਗ੍ਹਾ ਲੈਂਦਾ ਹੈ ਜਿਸ ਨੂੰ ਵਿਧਾਨ ਸਭਾ ਵੱਲੋਂ ਰੱਦ ਕਰ ਦਿੱਤਾ ਗਿਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …