21.8 C
Toronto
Sunday, October 5, 2025
spot_img
Homeਭਾਰਤਗੁਰਦੁਆਰਾ ਰਕਾਬਗੰਜ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਟੇਕਿਆ ਮੱਥਾ

ਗੁਰਦੁਆਰਾ ਰਕਾਬਗੰਜ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਟੇਕਿਆ ਮੱਥਾ

ਮੋਦੀ ਨੇ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਅਚਨਚੇਤ ਹੀ ਨਵੀਂ ਦਿੱਲੀ ‘ਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਿਜਦਾ ਕੀਤਾ। ਉਨ੍ਹਾਂ ਬਿਨਾਂ ਕਿਸੇ ਸੁਰੱਖਿਆ ਬੰਦੋਬਸਤ ਜਾਂ ਆਵਾਜਾਈ ਰੋਕਾਂ ਤੋਂ ਸੰਗਤ ਦੀ ਮੌਜੂਦਗੀ ਵਿਚ ਗੁਰੂ ਘਰ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਟਵੀਟ ਕੀਤਾ, ”ਮੈਂ ਇਤਿਹਾਸਿਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਦੇਹ ਦਾ ਸਸਕਾਰ ਕੀਤਾ ਗਿਆ ਸੀ।” ਉਨ੍ਹਾਂ ਪੰਜਾਬੀ ਵਿਚ ਟਵੀਟ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਹਿਫ਼ਾਜ਼ਤ ਕਰਦਿਆਂ ਸਰਬਉਚ ਬਲੀਦਾਨ ਦਿੱਤਾ ਅਤੇ ਆਲਮੀ ਭਾਈਚਾਰੇ ਦਾ ਸੰਦੇਸ਼ ਫੈਲਾਇਆ। ਇੱਕ ਹੋਰ ਟਵੀਟ ਵਿੱਚ, ਮੋਦੀ ਨੇ ਕਿਹਾ ਕਿ ਇਹ ਗੁਰੂ ਸਾਹਿਬਾਨ ਦੀ ਵਿਸ਼ੇਸ਼ ਕ੍ਰਿਪਾ ਹੈ ਕਿ ਸਾਨੂੰ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ। ਆਓ ਇਸ ਬਖ਼ਸ਼ਿਸ਼ ਦਿਹਾੜੇ ਨੂੰ ਇਤਿਹਾਸਕ ਤਰੀਕੇ ਨਾਲ ਮਨਾਈਏ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ ਦੀ ਪਾਲਣਾ ਕਰੀਏ।
ਪ੍ਰਧਾਨ ਮੰਤਰੀ ਦਾ ਸੰਗਤ ਦੀ ਮੌਜੂਦਗੀ ਵਿੱਚ ਕੌਮੀ ਰਾਜਧਾਨੀ ਦੇ ਪ੍ਰਸਿੱਧ ਗੁਰਦੁਆਰਿਆਂ ਵਿਚ ਜਾਣਾ ਮਹੱਤਵਪੂਰਨ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ, ਵਿਸ਼ੇਸ਼ ਤੌਰ ‘ਤੇ ਪੰਜਾਬ ਅਤੇ ਹਰਿਆਣਾ ਤੋਂ ਦਿੱਲੀ ਪੁੱਜੇ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ ਤੇ ਸਾਂਝੀਆਂ ਕੀਤੀਆਂ।

RELATED ARTICLES
POPULAR POSTS