ਕਿਹਾ ‘ਆਪ’ ਦੇ ਉਮੀਦਵਾਰਾਂ ਨਾਲ ਵੀ ਸਾਨੂੰ ਕੋਈ ਫਰਕ ਨਹੀਂ ਪੈਣਾ
ਜਲਾਲਾਬਾਦ/ਬਿਊਰੋ ਨਿਊਜ਼
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ‘ਚ ਅੱਜ ਕਿਹਾ ਹੈ ਕਿ ਜੇਕਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਖਿਲਾਫ ਜਲਾਲਾਬਾਦ ਹਲਕੇ ਤੋਂ ਚੋਣ ਲੜਨਾ ਚਾਹੇ ਤਾਂ ਉਹ ਇਸ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਮਨਪ੍ਰੀਤ ਵੱਲੋਂ ਚੋਣ ਲੜਨ ਨਾਲ ਇਹ ਵੀ ਸਾਫ ਹੋ ਜਾਵੇਗਾ ਕਿ ਲੋਕਾਂ ਦਾ ਸਮੱਰਥਨ ਪੂਰੀ ਤਰ੍ਹਾਂ ਨਾਲ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੂੰ ਹੈ। ਪਿਛਲੇ 9 ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੇ ਪੰਜਾਬ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ ਅਤੇ ਖੁਸ਼ਹਾਲ ਬਣਾਇਆ ਹੈ।
ਜਲਾਲਾਬਾਦ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਅਕਾਲੀ-ਭਾਜਪਾ ਗੱਠਜੋੜ ਨੂੰ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਕਿਹਾ ਕਿ ਤੀਜੀ ਵਾਰ ਵੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੂੰ ਹੀ ਪੰਜਾਬ ਦੇ ਲੋਕਾਂ ਨੇ ਸੇਵਾ ਦਾ ਮੌਕਾ ਦੇਣਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …