ਵਿਧਾਇਕ ਸੁਰਿੰਦਰ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਹੋਇਆ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਤੇ ਪੰਜਾਬ ਪੁਲਿਸ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਦੇ ਨਿਸ਼ਾਨੇ ਉਤੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਆ ਗਏ ਹਨ। ਦਿੱਲੀ ਕੈਂਟ ਤੋਂ ਆਪ ਵਿਧਾਇਕ ਸੁਰਿੰਦਰ ਸਿੰਘ ਖ਼ਿਲਾਫ਼ ਝੱਜਰ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਭਾਜਪਾ ਆਗੂ ਕਰਮ ਸਿੰਘ ਤੰਵਰ ਦੀ ਸ਼ਿਕਾਇਤ ਉੱਤੇ ਕੀਤੀ ਹੈ।
ਵਿਧਾਇਕ ਸੁਰਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਫੌਜ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਝੱਜਰ ਦੇ ਸਰਕਾਰੀ ਸਕੂਲ ਵਿੱਚ ਅਧਿਆਪਕ ਦੀ ਨੌਕਰੀ ਲਈ ਗਰੈਜੂਏਸ਼ਨ ਦੀ ਫ਼ਰਜ਼ੀ ਡਿਗਰੀ ਦਿੱਤੀ ਸੀ। ਝੱਜਰ ਦੇ ਪੁਲਿਸ ਮੁਖੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਖਿਲ਼ਾਫ ਸ਼ਿਕਾਇਤ ਦਰਜ ਕਰ ਲਈ ਗਈ ਹੈ। ਦੂਜੇ ਪਾਸੇ ਵਿਧਾਇਕ ਸੁਰਿੰਦਰ ਸਿੰਘ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਦਿੱਲੀ ਪੁਲਿਸ ਨੇ ਵੀ ਸੁਰਿੰਦਰ ਸਿੰਘ ਨੂੰ ਫ਼ਰਜ਼ੀ ਡਿਗਰੀ ਮਾਮਲੇ ਵਿੱਚ ਸੰਮਨ ਭੇਜਿਆ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …