ਕਿਹਾ, ਪ੍ਰਧਾਨ ਮੰਤਰੀ ਨੇ ਮੈਨੂੰ ਸ਼ੁਭ ਕਾਮਨਾਵਾਂ ਦਿੱਤੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਪਹਿਲਵਾਨ ਨਰਸਿੰਘ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਨਰਸਿੰਘ ‘ਤੇ ਡੋਪਿੰਗ ਦੇ ਦੋਸ਼ਾਂ ਕਾਰਨ ਲੱਗੀ ਅਸਥਾਈ ਰੋਕ ਨੂੰ ਹਟਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਨਰਸਿੰਘ ਨੇ ਕਿਹਾ, ਪ੍ਰਧਾਨ ਮੰਤਰੀ ਨੇ ਮੈਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਤੇ ਮਿਹਨਤ ਨਾਲ ਦੇਸ਼ ਲਈ ਤਗਮੇ ਜਿੱਤਣ ਲਈ ਪ੍ਰੇਰਣਾ ਦਿੱਤੀ ਹੈ।
ਨਰਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਗੱਲ ਦਾ ਵਿਸ਼ਵਾਸ ਵੀ ਦਿੱਤਾ ਹੈ ਕਿ ਉਸ ਨਾਲ ਕੁਝ ਗਲਤ ਨਹੀਂ ਹੋਵੇਗਾ। ਇਸ ਮੌਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਤੇ ਉਤਰ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਸ਼ਵ ਪ੍ਰਸਾਦ ਮੌਰਿਆ ਵੀ ਨਰਸਿੰਘ ਦੇ ਨਾਲ ਸਨ। ਨਾਡਾ ਦੇ ਮਹਾਨਿਰਦੇਸ਼ਕ ਨਵੀਨ ਅਗਰਵਾਲ ਨੇ ਨਰਸਿੰਘ ਦੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਸੀ ਜਿਸ ਨਾਲ ਜਸ਼ਨ ਦਾ ਮਾਹੌਲ ਬਣ ਗਿਆ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …