ਨਵੀਂ ਦਿੱਲੀ: ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਢ ਵਿੱਚ ਧਰਨਾ ਦੇ ਰਹੇ ਹਜ਼ਾਰਾਂ ਕਿਸਾਨਾਂ ਨਾਲ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ‘ਸੰਯੁਕਤ ਕਿਸਾਨ ਮੋਰਚੇ’ ਦੀ ਅਗਵਾਈ ਹੇਠ ਹੁਣ ਕੂੜ ਪ੍ਰਚਾਰ ਦੇ ਟਾਕਰੇ ਲਈ ਯੂਟਿਊਬ ਚੈਨਲ ‘ਕਿਸਾਨ ਏਕਤਾ ਮੋਰਚਾ’ ਟੀਵੀ ਸ਼ੁਰੂ ਕੀਤਾ ਗਿਆ ਹੈ। ਬੀਕੇਯੂ (ਢਕੌਂਦਾ) ਦੇ ਜਰਨਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਇਸ ਚੈਨਲ ‘ਤੇ ਵੱਖ-ਵੱਖ ਭਾਸ਼ਾਵਾਂ ਦੇ ਕਿਸਾਨਾਂ ਅਤੇ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਦੇ ਕਿਸਾਨਾਂ ਲਈ ਮਾਰੂ ਸਾਬਿਤ ਹੋਣ ਵਾਲੇ ਨੁਕਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਪਰ ਵਿਚਾਰੇ ਗਏ ਹਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …