Breaking News
Home / ਭਾਰਤ / ਕਿਸਾਨਾਂ ਨੇ ਲੜੀਵਾਰ ਭੁੱਖ ਹੜਤਾਲ ਕੀਤੀ ਸ਼ੁਰੂ

ਕਿਸਾਨਾਂ ਨੇ ਲੜੀਵਾਰ ਭੁੱਖ ਹੜਤਾਲ ਕੀਤੀ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ :ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕਿਸਾਨਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਸੋਮਵਾਰ ਤੋਂ ਦਿੱਲੀ ਦੇ ਹਰਿਆਣਾ ਤੇ ਉੱਤਰ ਪ੍ਰਦੇਸ਼ ਨਾਲ ਲਗਦੀਆਂ ਸਰਹੱਦਾਂ ‘ਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।
ਇਸ ਦੌਰਾਨ 11-11 ਕਿਸਾਨ ਭੁੱਖ ਹੜਤਾਲ ‘ਤੇ ਬੈਠ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਆਗੂ ਖੇਤੀ ਕਾਨੂੰਨਾਂ ਦੇ ਸੋਹਲੇ ਗਾਉਣ ਵਾਲੇ ਕਿਸਾਨਾਂ ਨੂੰ ਮਿਲ ਕੇ ਇਹ ਪਤਾ ਲਾਉਣਗੇ ਕਿ ਕਿਵੇਂ ਇਹ ਕਾਨੂੰਨ ਲਾਹੇਵੰਦ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ‘ਤੇ ਕਾਇਮ ਹਜ਼ਾਰਾਂ ਕਿਸਾਨ ਪਿਛਲੇ ਚਾਰ ਹਫ਼ਤਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਖੇਤੀ ਕਾਨੂੰਨਾਂ ਖਿਲਾਫ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਵੀ ਭੁੱਖ ਹੜਤਾਲ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …