ਤਸਕਰ ਭੱਜਣ ‘ਚ ਹੋਏ ਕਾਮਯਾਬ
ਤਰਨਤਾਰਨ/ਬਿਊਰੋ ਨਿਊਜ਼
ਬੀ.ਐਸ.ਐਫ. ਨੇ ਖੇਮਕਰਨ ਸੈਕਟਰ ਵਿੱਚੋਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 75 ਕਰੋੜ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਸਕਰ ਪਾਕਿਸਤਾਨ ਵਾਲੇ ਪਾਸਿਓਂ ਇਹ ਖੇਪ ਸੁੱਟ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੇਮਕਰਨ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੀ 191 ਬਟਾਲੀਅਨ ਦੇ ਜਵਾਨਾਂ ਨੂੰ ਸਰਹੱਦੀ ਚੌਕੀ ਮੀਆਂ ਵਾਲਾ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਕੋਈ ਹਲਚਲ ਦਿਸੀ ਸੀ । ਜਵਾਨਾਂ ਵੱਲੋਂ ਲਲਕਾਰਨ ਤੋਂ ਬਾਅਦ ਤਸਕਰ ਭੱਜ ਗਏ।ਮੌਕੇ ਉੱਤੇ ਕੀਤੀ ਗਈ ਚੈਕਿੰਗ ਦੌਰਾਨ ਬੀਐਸਐਫ ਨੇ 15 ਕਿੱਲੋ ਹੈਰੋਇਨ ਬਰਾਮਦ ਕੀਤੀ ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 75 ਕਰੋੜ ਦੇ ਕਰੀਬ ਹੈ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …