ਕੇਜਰੀਵਾਲ ਸਰਕਾਰ ਨੇ ਵੈਕਸੀਨ ਨੂੰ ਰਿਸੀਵ ਅਤੇ ਸਟੋਰ ਕਰਨ ਦੀ ਕੀਤੀ ਤਿਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰੰਟ ਲਾਈਨ ‘ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਹੈਲਥ ਕੇਅਰ ਵਰਕਰਾਂ ਸਮੇਤ 51 ਲੱਖ ਵਿਅਕਤੀਆਂ ਦੀ ਲਿਸਟ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਪਹਿਲੇ ਫੇਜ ਵਿਚ ਕਰੋਨਾ ਵੈਕਸੀਨ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਵੈਕਸੀਨ ਨੂੰ ਰਿਸੀਵ ਕਰਨ ਅਤੇ ਸਟੋਰ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਪਹਿਲੇ ਫੇਜ਼ ਦੇ ਵੈਕਸੀਨੇਸ਼ਨ ਲਈ ਇਕ ਕਰੋੜ ਵੈਕਸੀਨ ਦੀ ਜ਼ਰੂਰਤ ਹੋਵੇਗੀ, ਕਿਉਂਕਿ ਵੈਕਸੀਨ ਦੇ ਦੋ ਡੋਜ਼ ਦੇਣੇ ਹੋਣਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਫਿਲਹਾਲ 74 ਲੱਖ ਡੋਜ਼ ਸਟੋਰ ਕਰਨ ਦੀ ਸਮਰੱਥਾ ਹੈ, ਜਿਸ ਨੂੰ ਵਧਾ ਕੇ ਅਗਲੇ ਇਕ ਹਫਤੇ ਵਿਚ ਕਰੋੜ ਤੋਂ ਜ਼ਿਆਦਾ ਕਰ ਲਿਆ ਜਾਵੇਗਾ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …