ਬੀਐੱਸਐੱਫ ਜਵਾਨਾਂ ਨੇ ਡਰੋਨ ਭਜਾਉਣ ਲਈ ਚਲਾਈਆਂ 63 ਗੋਲੀਆਂ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਵਿਚ ਭਾਰਤ-ਪਾਕਿ ਸਰਹੱਦ ‘ਤੇ ਸੰਘਣੀ ਧੁੰਦ ਦਾ ਲਾਹਾ ਲੈਂਦਿਆਂ ਦੋ ਪਾਕਿਸਤਾਨੀ ਡਰੋਨਾਂ ਨੇ ਲੰਘੀ ਰਾਤ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਦੋਵੇਂ ਡਰੋਨ ਦੋ ਮਿੰਟ ਤੋਂ ਵੀ ਘੱਟ ਸਮੇਂ ਲਈ ਭਾਰਤੀ ਸਰਹੱਦ ਵਿਚ ਰਹੇ ਅਤੇ ਫਿਰ ਵਾਪਸ ਚਲੇ ਗਏ। ਡਰੋਨ ਰੋਸੇ ਬਾਰਡਰ ਪੋਸਟ ਤੇ ਚੰਦੂ ਵਡਾਲਾ ਬੀਓਪੀ ਤੋਂ ਭਾਰਤੀ ਹੱਦ ਵਿੱਚ ਦਾਖਲ ਹੋਏ। ਬੀਐੱਸਐੱਫ ਦੇ ਜਵਾਨਾਂ ਨੇ ਇਨ੍ਹਾਂ ਨੂੰ ਭਜਾਉਣ ਲਈ ਕਰੀਬ 63 ਗੋਲੀਆਂ ਚਲਾਈਆਂ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ ਪਿਛਲੇ ਦਿਨੀਂ ਵੀ ਡਰੋਨ ਉਡਦੇ ਦਿਖਾਈ ਦਿੱਤੇ ਸਨ। ਬੀਐਸਐਫ ਦੇ ਡੀ.ਆਈ.ਜੀ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਜਵਾਨਾਂ ਵਲੋਂ ਤਲਾਸ਼ੀ ਅਭਿਆਨ ਵੀ ਚਲਾਇਆ ਜਾ ਰਿਹਾ ਹੈ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …