ਕੈਪਟਨ ਅਮਰਿੰਦਰ ਨੇ ਪ੍ਰਿਅੰਕਾ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਵਲੋਂ ਦਿੱਲੀ ਦੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਗਏ ਮਾਰਚ ਦੌਰਾਨ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਣੇ ਹੋਰ ਕਈ ਕਾਂਗਰਸੀ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਸੀ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਮੋਦੀ ਸਰਕਾਰ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਬਾਹਰ ਠੰਢ ‘ਚ ਬੈਠਾ ਹੈ ਅਤੇ ਸਰਕਾਰ ਦੇ ਦਿਲ ‘ਚ ਸਿਰਫ਼ ਆਪਣੇ ਪੂੰਜੀਪਤੀ ਮਿੱਤਰਾਂ ਦਾ ਆਦਰ ਹੈ। ਪ੍ਰਿਯੰਕਾ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿ ਰਹੀ ਹੈ ਤਾਂ ਸਰਕਾਰ ਵੀ ਪਾਪੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਿਅੰਕਾ ਨੂੰ ਹਿਰਾਸਤ ਵਿਚ ਲਏ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕੈਪਟਨ ਨੇ ਕਿਹਾ ਕਿ ਕੀ ਇਕ ਲੋਕਤੰਤਰ ਦੇਸ਼ ‘ਚ ਰਾਸ਼ਟਰਪਤੀ ਜੀ ਨੂੰ ਆਪਣੀ ਗੱਲ ਕਹਿਣਾ ਜਾਂ ਆਪਣੇ ਵਿਚਾਰ ਪੇਸ਼ ਕਰਨਾ ਜੁਰਮ ਹੈ?
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …