Breaking News
Home / ਭਾਰਤ / ਰਾਹੁਲ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

ਰਾਹੁਲ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਫਦ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਵਫ਼ਦ ‘ਚ ਰਾਹੁਲ ਗਾਂਧੀ ਦੇ ਨਾਲ ਗ਼ੁਲਾਮ ਨਬੀ ਆਜ਼ਾਦ ਅਤੇ ਅਧੀਰ ਰੰਜਨ ਚੌਧਰੀ ਸ਼ਾਮਲ ਸਨ। ਇਸ ਦੌਰਾਨ ਨੇਤਾਵਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕੱਠੇ ਕੀਤੇ ਗਏ 2 ਕਰੋੜ ਵਿਅਕਤੀਆਂ ਦੇ ਦਸਤਖ਼ਤਾਂ ਵਾਲਾ ਮੰਗ ਪੱਤਰ ਵੀ ਸੌਂਪਿਆ ਗਿਆ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨੂੰ ਅਸੀਂ ਕਿਹਾ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹਨ ਤੇ ਇਸ ਨਾਲ ਮਜ਼ਦੂਰਾਂ ਤੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ ਤੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਹਨ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …