Breaking News
Home / ਭਾਰਤ / ਮਨੋਹਰ ਲਾਲ ਖੱਟਰ ਨੇ ਕਿਸਾਨੀ ਸੰਘਰਸ਼ ਨੂੰ ਦੱਸਿਆ ਤਮਾਸ਼ਾ

ਮਨੋਹਰ ਲਾਲ ਖੱਟਰ ਨੇ ਕਿਸਾਨੀ ਸੰਘਰਸ਼ ਨੂੰ ਦੱਸਿਆ ਤਮਾਸ਼ਾ

ਪੰਚਕੂਲਾ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਚਕੂਲਾ ਵਿੱਚ ਅੱਜ ਇਹ ਕਹਿ ਕੇ ਨਵਾਂ ਵਿਵਾਦ ਛੇੜ ਦਿੱਤਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਤਮਾਸ਼ਾ ਕਰ ਰਹੇ ਹਨ। ਪੰਚਕੂਲਾ ਦੇ ਸੈਕਟਰ-16 ਦੇ ਅਗਰਵਾਲ ਭਵਨ ਵਿੱਚ ਉਹ ਨਗਰ ਨਿਗਮ ਦੀਆਂ ਚੋਣਾਂ ਲਈ ਭਾਜਪਾ ਉਮੀਦਵਾਰ ਦੇ ਪ੍ਰਚਾਰ ਵਾਸਤੇ ਪਹੁੰਚੇ ਸਨ। ਉਨ੍ਹਾਂ ਭਾਸ਼ਨ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੇ ਬਾਰਡਰ ਉੱਤੇ ਤਮਾਸ਼ਾ ਖੜ੍ਹਾ ਕੀਤਾ ਹੋਇਆ ਹੈ ਅਤੇ ਕਹਿ ਰਹੇ ਹਨ ਕਿ ਉਹ ਇਹ ਤਿੰਨੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਸੱਤਾ ਨਹੀਂ ਮਿਲਦੀ ਉਹ ਸੱਤਾ ਵਾਸਤੇ ਕਈ ਹੱਥਕੰਡੇ ਅਪਣਾਉਂਦੇ ਹਨ, ਸਾਨੂੰ ਉਨ੍ਹਾਂ ਦੀ ਪਛਾਣ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨ ਅੰਬਾਲਾ ਵਿਚ ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ ਘੇਰ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …