ਬਾਸਕਟਬਾਲ ਖਿਡਾਰੀ ਸਤਨਾਮ ਸਿੰਘ ਵੀ ਪਹੁੰਚੇ ਸਿੰਘੂ ਬਾਰਡਰ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਕਰਨਗੇ। ਕਿਸਾਨ ਆਗੂਆਂ ਦੀ ਸਲਾਹ ਨਾਲ ਮੋਰਚੇ ਵਿੱਚ ਸੰਘਰਸ਼ ਕਰਦਿਆਂ ਕੁਰਬਾਨ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ, ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਇੱਕੀ ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਕਿਸਾਨ ਮੋਰਚੇ ਦੀ ਸਟੇਜ ਤੋਂ ਸੁਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪ੍ਰਮੇਸ਼ਰ ਦੁਆਰ ਵਿਖੇ ਕਿਸਾਨ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਬਾਸਕਟਬਾਲ ਖਿਡਾਰੀ ਸਤਨਾਮ ਸਿੰਘ ਵੀ ਸਿੰਘੂ ਬਾਰਡਰ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਅਸੀਂ ਇੱਥੇ ਆਪਣੀਆਂ ਸੇਵਾਵਾਂ ਦੇਣ ਲਈ ਪਹੁੰਚੇ ਹਾਂ।
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਗੇ ਰਣਜੀਤ ਸਿੰਘ ਢੱਡਰੀਆਂ ਵਾਲੇ
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …