‘ਆਪ’ ਆਗੂ ਮੀਤ ਹੇਅਰ ਨੇ ਕਿਹਾ, ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ ਖਿਲਾਫ ਖੁੱਲ੍ਹ ਕੇ ਨਹੀਂ ਬੋਲਦੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ‘ਆਪ’ ਆਗੂ ਰਾਘਵ ਚੱਠਾ ਵੀ ਇਸ ਪ੍ਰੈੱਸ ਕਾਨਫ਼ਰੰਸ ‘ਚ ਵਰਚੂਅਲੀ ਤਰੀਕੇ ਨਾਲ ਜੁੜੇ। ਇਸ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਕੜਾਕੇ ਦੀ ਠੰਢ ‘ਚ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਵਾਰ-ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰੀ ਵੀ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਖੁੱਲ੍ਹ ਕੇ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਓਹੀ ਕਰ ਰਹੀ ਹੈ, ਜੋ ਕਿ ਕੇਂਦਰ ਸਰਕਾਰ ਕਹਿ ਰਹੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …