ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ 29ਵੇਂ ਦਿਨ ਵੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 29 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਕਿਸਾਨ ਯੂਨੀਅਨਾਂ ਵੱਲੋਂ ਗੱਲਬਾਤ ਲਈ ਠੋਸ ਮਤੇ ਦੀ ਮੰਗ ਤੋਂ ਇੱਕ ਦਿਨ ਬਾਅਦ ਕੇਂਦਰ ਸਰਕਾਰ ਨੇ ਅੱਜ ਕਿਸਾਨਾਂ ਨੂੰ ਫਿਰ ਚਿੱਠੀ ਲਿਖ ਕੇ ਦੁਹਰਾਇਆ ਕਿ ਸਾਰੇ ਮੁੱਦਿਆਂ ‘ਤੇ ਗੱਲਬਾਤ ਲਈ ਸਰਕਾਰ ਦੇ ਦਰ ਖੁੱਲ੍ਹੇ ਹਨ। ਹਾਲਾਂਕਿ ਪਿਛਲੀ ਵਾਰ ਵਾਂਗ ਹੀ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਦੇ ਪੱਤਰ ਵਿੱਚ ਮੀਟਿੰਗ ਲਈ ਸਮਾਂ ਜਾਂ ਜਗ੍ਹਾ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਨੂੰ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਛੱਡ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਦੇ ਇਸ ਸੱਦੇ ਨੂੰ ਰੱਦ ਕਰਦਿਆਂ ਇਸ ਨੂੰ ਮਾਮਲਾ ਲਟਕਾਉਣ ਦੀ ਰਣਨੀਤੀ ਕਰਾਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਗੱਲਬਾਤ ਕਰਨ ਲਈ ਸਰਕਾਰ ਨੂੰ ਸਮਾਂ ਅਤੇ ਸਥਾਨ ਨਿਰਧਾਰਤ ਕਰਨਾ ਚਾਹੀਦਾ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …