ਪਟਿਆਲਾ ‘ਚ ਹੋਇਆ ਸੀ ਰੁਲਦਾ ਸਿੰਘ ਦਾ ਕਤਲ
ਲੰਡਨ, ਬਿਊਰੋ ਨਿਊਜ਼
ਪਟਿਆਲਾ ਵਿਖੇ 2009 ਵਿਚ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਦੀ ਸਾਜਿਸ਼ ਦੇ ਸ਼ੱਕ ਵਿੱਚ ਬਰਤਾਨੀਆ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਵਿਅਕਤੀਆਂ ਨੂੰ ਸਖਤ ਸ਼ਰਤਾਂ ਤਹਿਤ ਲੰਡਨ ਦੀ ਵੈਸਟਮਿਨਸਟਰ ਮੈਜਿਸਟ੍ਰੇਟ ਦੀ ਅਦਾਲਤ ਵਿਚ ਜ਼ਮਾਨਤ ਵੀ ਮਿਲ ਗਈ ਹੈ। ਵੈਸਟ ਮਿਡਲੈਂਡਜ਼ ਪੁਲਿਸ ਨੇ ਕਿਹਾ ਕਿ ਪਿਛਲੇ ਦਿਨੀਂ ਵੈਸਟਮਿਨਸਟਰ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹਵਾਲਗੀ ਵਾਰੰਟ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀਆਂ ਆਰਐੱਸਐੱਸ ਦੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਸਾਲ 2009 ਵਿੱਚ ਪਟਿਆਲਾ ਵਿਖੇ ਕੀਤੇ ਕਤਲ ਸਬੰਧੀ ਕੀਤੀਆਂ ਗਈਆਂ ਸਨ।

