Breaking News
Home / ਪੰਜਾਬ / ਲੁਧਿਆਣਾ ਅਤੇ ਨਵਾਂਸ਼ਹਿਰ ‘ਚ ਹੋਵੇਗਾ ਕੋਵਿਡ 19 ਟੀਕੇ ਦਾ ਪਰੀਖਣ

ਲੁਧਿਆਣਾ ਅਤੇ ਨਵਾਂਸ਼ਹਿਰ ‘ਚ ਹੋਵੇਗਾ ਕੋਵਿਡ 19 ਟੀਕੇ ਦਾ ਪਰੀਖਣ

ਦੋਵਾਂ ਜ਼ਿਲ੍ਹਿਆਂ ਵਿਚ ਪਰੀਖਣ ਲਈ ਪੰਜ ਪੰਜ ਥਾਵਾਂ ਨੂੰ ਚੁਣਿਆ
ਚੰਡੀਗੜ੍ਹ, ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਕੋਵਿਡ-19 ਟੀਕੇ ਦੇ ਟਰਾਇਲ ਦੇ ਪਰੀਖਣ ਲਈ ਪੰਜਾਬ ਨੂੰ ਚੁਣਿਆ ਹੈ। ਟਰਾਇਲ 28 ਤੇ 29 ਦਸੰਬਰ ਨੂੰ ਕੀਤਾ ਜਾਵੇਗਾ। ਇਸ ਲਈ ਲੁਧਿਆਣਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨੂੰ ਚੁਣਿਆ ਗਿਆ ਹੈ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਦੀਆਂ ਪੰਜ ਪੰਜ ਥਾਵਾਂ ‘ਤੇ ਟੀਕੇ ਦਾ ਪਰੀਖਣ ਕੀਤਾ ਜਾਵੇਗਾ। ਇਸ ਪਰੀਖਣ ਦੀ ਅਗਵਾਈ ਜ਼ਿਲ੍ਹਾ ਅਧਿਕਾਰੀ ਕਰਨਗੇ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਟਰਾਇਲ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ 19 ਟੀਕਾਕਰਨ ਸ਼ੁਰੂ ਕਰਨ ਲਈ ਨਿਰਧਾਰਿਤ ਤਰੀਕਿਆਂ ਦੀ ਜਾਂਚ ਕਰਨਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਤਿੰਨ ਹੋਰ ਸੂਬਿਆਂ ਨੂੰ ਟੀਕੇ ਦੇ ਪਰੀਖਣ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿਚ ਆਂਧਰਾ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵੀ ਸ਼ਾਮਲ ਹੈ।

Check Also

ਪੰਜਾਬ ’ਚ ਨਾਮਜ਼ਦਗੀਆਂ ਦੇ ਚੌਥੇ ਦਿਨ 18 ਤੋਂ ਵੱਧ ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖਲ

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਜੇਪੀ ਨੱਢਾ ਦੀ ਅਗਵਾਈ ’ਚ ਭਰੀ ਨਾਮਜ਼ਦਗੀ ਚੰਡੀਗੜ੍ਹ/ਬਿਊਰੋ …