Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਹੋ ਗਿਆ ਇਕ ਮਹੀਨਾ

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਹੋ ਗਿਆ ਇਕ ਮਹੀਨਾ

ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਦੱਸਿਆ ਝੂਠ ਦਾ ਪੁਲੰਦਾ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅੱਜ ਇਕ ਮਹੀਨਾ ਹੋ ਗਿਆ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 6 ਸੂਬਿਆਂ ਦੇ ਕਿਸਾਨਾਂ ਨਾਲ ਵਰਚੂਅਲੀ ਗੱਲ ਵੀ ਕੀਤੀ। ਮੋਦੀ ਨੇ ਕਿਹਾ ਕਿ ਵਿਰੋਧੀ ਧਿਰਾਂ ਭੋਲੇ ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਅਤੇ ਕਿਸਾਨਾਂ ਦੇ ਨਾਮ ‘ਤੇ ਸਿਆਸਤ ਕੀਤੀ ਜਾ ਰਹੀ ਹੈ। ਮੋਦੀ ਨੇ ਇਹ ਵੀ ਕਿਹਾ ਕਿ ਉਹ ਤਰਕ ਦੇ ਅਧਾਰ ‘ਤੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਿੱਲੀ ਦੀਆਂ ਸਰਹੱਦਾਂ ‘ਦੇ ਬੈਠੇ ਕਿਸਾਨਾਂ ਦੀ ਮਨ ਦੀ ਗੱਲ ਨਹੀਂ ਸੁਣ ਰਹੇ। ਰੰਧਾਵਾ ਨੇ ਮੋਦੀ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ ਅਤੇ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …