ਦੋ ਬੱਚਿਆਂ ਦੀ ਹੋਈ ਮੌਤ, 30 ਬੱਚਿਆਂ ਦੀ ਹਾਲਤ ਗੰਭੀਰ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਦੇ ਸਰਕਾਰੀ ਮੰਦਬੁੱਧੀ ਕੇਂਦਰ ਵਿੱਚ ਜ਼ਹਿਰੀਲਾ ਖਾਣਾ ਖਾਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 30 ਬੱਚਿਆਂ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਵਿੱਚ 35 ਬੱਚਿਆਂ ਨੇ ਸੋਮਵਾਰ ਰਾਤੀ ਖਾਣਾ ਖਾਧਾ। ਜਿਸ ਤੋਂ ਬਾਅਦ ਬੱਚਿਆਂ ਦੇ ਪੇਟ ਵਿੱਚ ਦਰਦ ਹੋਣਾ ਸ਼ੁਰੂ ਹੋ ਗਿਆ। ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਨ੍ਹਾਂ ਵਿੱਚੋਂ ਇੱਕ ਬੱਚੇ ਦੀ ਮੌਤ ਹੋ ਗਈ ਸੀ ਅਤੇ ਇਕ ਬੱਚਾ ਅੱਜ ਸਵੇਰੇ ਦਮ ਤੋੜ ਗਿਆ। ਘਟਨਾ ਤੋਂ ਬਾਅਦ ਆਸ਼ਰਮ ਤੋਂ ਇੱਕ ਬੱਚਾ ਲਾਪਤਾ ਵੀ ਹੋ ਗਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਖਾਣਾ ਖਾਣ ਤੋਂ ਤੁਰੰਤ ਬਾਅਦ ਬੱਚਿਆਂ ਨੇ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਇਹਨਾਂ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਿਮਾਰ ਬੱਚਿਆਂ ਦੀ ਉਮਰ 10 ਤੋਂ 12 ਸਾਲ ਦੇ ਵਿਚਕਾਰ ਹੈ। ਕਪੂਰਥਲਾ ਦੇ ਡਿਪਟੀ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …