ਆਮ ਜਨਤਾ ਤੇ ਟੈਲੀਕਾਮ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸੇ ਤਰ੍ਹਾਂ ਦਾ ਸੰਜਮ ਜਾਰੀ ਰੱਖਣ, ਜੋ ਉਹ ਸਿੰਘੂ ਬਾਰਡਰ ‘ਤੇ ਦਿਖਾ ਰਹੇ ਹਨ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਮ ਜਨਤਾ ਅਤੇ ਟੈਲੀਕਾਮ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਿਚਕਾਰ ਲੋਕਾਂ ਲਈ ਦੂਰਸੰਚਾਰ ਸੰਪਰਕ ਹੋਰ ਵੀ ਗੰਭੀਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਕਰਕੇ ਸੂਬੇ ਦੀ ਪਹਿਲਾਂ ਤੋਂ ਹੀ ਡਾਵਾਂਡੋਲ ਆਰਥਿਕਤਾ ‘ਤੇ ਮਾੜਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦਿਖਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਵਿਚ ਕਿਸਾਨਾਂ ਵਲੋਂ ਰਿਲਾਇੰਸ ਜੀਓ ਦੇ ਕਈ ਟਾਵਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …