Breaking News
Home / ਪੰਜਾਬ / ਪੰਜਾਬ ‘ਚ ਰਿਲਾਇੰਸ ਜੀਓ ਦਾ ਕਾਰੋਬਾਰ ਹੋਣ ਲੱਗਾ ਠੱਪ

ਪੰਜਾਬ ‘ਚ ਰਿਲਾਇੰਸ ਜੀਓ ਦਾ ਕਾਰੋਬਾਰ ਹੋਣ ਲੱਗਾ ਠੱਪ

200 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਲਗਾਏ ਜਿੰਦਰੇ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਅੰਦਰ ਰਿਲਾਇੰਸ ਜੀਓ ਦਾ ਕਾਰੋਬਾਰ ਠੱਪ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਰਿਲਾਇੰਸ ਜੀਓ ਦੇ 200 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਜਿੰਦਰੇ ਲਗਾ ਦਿੱਤੇ ਗਏ ਹਨ। ਇਸ ਕਰਕੇ ਲੋਕ ਧੜਾ ਧੜ ਸਿੰਮ ਵੀ ਪੋਰਟ ਕਰਵਾ ਰਹੇ ਹਨ। ਰਿਲਾਇੰਸ ਜੀਓ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਤੇ ਟਾਵਰਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਰਿਲਾਇੰਸ ਨੇ ‘ਆਨਲਾਈਨ ਪੜ੍ਹਾਈ’ ਦਾ ਹਵਾਲਾ ਦੇ ਕੇ ਟਾਵਰਾਂ ਦੀ ਤਾਲਾਬੰਦੀ ਰੋਕਣ ਲਈ ਰਿਹਾ ਸੀ। ਧਿਆਨ ਰਹੇ ਕਿ ਪੰਜਾਬ ਵਿੱਚ ਤਾਂ ਹੁਣ ਪੰਚਾਇਤਾਂ ਨੇ ਵੀ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ।

Check Also

ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਨੇ 10 ਕਰੋੜ ਰੁਪਏ ਤੋਂ ਵੀ ਵੱਧ ਕੀਤੇ ਬਰਾਮਦ

ਭਾਜਪਾ ਕਹਿੰਦੀ : ਚੰਨੀ ਕਰਦਾ ਨੋਟਾਂ ਨਾਲ ਮਸਲੇ ਹੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਨਜਾਇਜ਼ ਰੇਤ ਮਾਈਨਿੰਗ ਦੇ …