Breaking News
Home / ਭਾਰਤ / ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ

ਰਾਜਨਾਥ ਬੋਲੇ, ਖੇਤੀ ਕਾਨੂੰਨ ਇਕ ਸਾਲ ਲਈ ਲਾਗੂ ਕੀਤੇ ਜਾ ਰਹੇ ਹਨ ਜੇ ਲਾਭਦਾਇਕ ਲੱਗੇ ਤਾਂ ਜ਼ਰੂਰੀ ਸੋਧਾਂ ਕਰ ਦਿੱਤੀਆਂ ਜਾਣਗੀਆਂ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸਰਕਾਰ ਨਾਲ ਵਿਚਾਰ ਵਟਾਂਦਰੇ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਤਿੰਨ ਨਵੇਂ ਖੇਤੀ ਕਾਨੂੰਨਾਂ ਬਾਰੇ ਅੜਿੱਕਾ ਗੱਲਬਾਤ ਰਾਹੀਂ ਹੱਲ ਕਰਨ ਲਈ ਕਿਹਾ। ਤੋਮਰ ਨੇ ਉਮੀਦ ਪ੍ਰਗਟਾਈ ਕਿ ਕਿਸਾਨ ਇਨ੍ਹਾਂ ਤਿੰਨ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਣਗੇ ਅਤੇ ਇਸ ਬਾਰੇ ਗੱਲਬਾਤ ਵਿੱਚ ਆਈ ਖੜੋਤ ਨੂੰ ਤੋੜਨ ਲਈ ਕਿਸੇ ਹੱਲ ਤੱਕ ਪਹੁੰਚਣ ਲਈ ਸਰਕਾਰ ਨਾਲ ਵਿਚਾਰ ਵਟਾਂਦਰੇ ਕਰਨਗੇ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿਚ ਕੁਝ ਗਲਤ ਧਾਰਨਾ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ। ਇਸੇ ਦੌਰਾਨ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇ ਸਰਕਾਰ ਨੂੰ ਖੇਤੀ ਕਾਨੂੰਨ ਲਾਭਦਾਇਕ ਨਾ ਲੱਗੇ ਤਾਂ ਉਹ ਇਨ੍ਹਾਂ ਵਿੱਚ ਸੋਧ ਕਰੇਗੀ। ਫਿਲਹਾਲ ਇਨ੍ਹਾਂ ਨੂੰ ਇਕ ਜਾਂ ਦੋ ਸਾਲ ਲਈ ਲਾਗੂ ਕਰਨ ਦਿੱਤਾ ਜਾਵੇ।

Check Also

ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ

ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …