Breaking News
Home / ਪੰਜਾਬ / ਪੰਜਾਬ ‘ਚ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ

ਪੰਜਾਬ ‘ਚ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ

ਜਲੰਧਰ ‘ਚ ਕਿਸਾਨਾਂ ‘ਤੇ ਲਾਠੀਚਾਰਜ, ਕਈਆਂ ਦੀਆਂ ਦਸਤਾਰਾਂ ਲੱਥੀਆਂ
ਚੰਡੀਗੜ੍ਹ, ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਜਨਮ ਦਿਨ ਹੈ, ਜਿਸ ਨੂੰ ਲੈ ਕੇ ਭਾਜਪਾ ਨੇ ਪੂਰੇ ਪੰਜਾਬ ਵਿਚ ਵੀ ਸਮਾਗਮ ਰੱਖੇ ਹੋਏ ਸਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ ਕੀਤਾ ਗਿਆ। ਜਲੰਧਰ ‘ਚ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮਾਂ ਦਾ ਕਿਸਾਨਾਂ ਨੇ ਜਦੋਂ ਵਿਰੋਧ ਕੀਤਾ ਤਾਂ ਪੁਲਿਸ ਨੇ ਸਖ਼ਤੀ ਵਰਤਦਿਆਂ ਲਾਠੀਚਾਰਜ ਕਰ ਦਿੱਤਾ। ਇਸੇ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ। ਇਸੇ ਦੌਰਾਨ ਬਠਿੰਡਾ ਵਿਚ ਭਾਜਪਾ ਦੇ ਸਮਾਗਮ ਵਿਚ ਕਿਸਾਨਾਂ ਨੇ ਪਹੁੰਚ ਕੇ ਕੁਰਸੀਆਂ ਤੋੜ ਦਿੱਤੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਕਿਸਾਨ ਯੂਨੀਅਨਾਂ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹੁਸ਼ਿਆਰਪੁਰ ਵਿਚ ਵੀ ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਡਟਵਾਂ ਵਿਰੋਧ ਕੀਤਾ। ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਜਿੱਥੇ ਜਿੱਥੇ ਵੀ ਭਾਜਪਾ ਨੇ ਸਮਾਗਮ ਰੱਖੇ ਸਨ, ਉਨ੍ਹਾਂ ਸਾਰੀਆਂ ਥਾਵਾਂ ‘ਤੇ ਕਿਸਾਨਾਂ ਨੇ ਪਹੁੰਚ ਕੇ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …