19.6 C
Toronto
Sunday, August 30, 2026
spot_img
Homeਪੰਜਾਬਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਕਰ ਰਹੀ ਹੈ ਸ਼ਰਧਾਂਜਲੀਆਂ ਭੇਟ
ਫ਼ਤਹਿਗੜ੍ਹ ਸਾਹਿਬ, ਬਿਊਰੋ ਨਿਊਜ਼
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਹੀਦੀ ਸਭਾ ਅੱਜ ਸ਼ੁਰੂ ਹੋ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦਾਂ ਦੀ ਯਾਦ ‘ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਦੇਸ਼-ਵਿਦੇਸ਼ਾਂ ਤੋਂ ਪੁੱਜੀ ਸੰਗਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

RELATED ARTICLES
POPULAR POSTS