Breaking News
Home / ਪੰਜਾਬ / ਜਾਖੜ ਨੇ ਕਾਂਗਰਸੀ ਵਰਕਰਾਂ ਨੂੰ ਲੋਕਤੰਤਰ ਦੀ ਰਾਖੀ ਲਈ ਲਾਮਬੰਦ ਹੋਣ ਦਾ ਦਿੱਤਾ ਸੱਦਾ

ਜਾਖੜ ਨੇ ਕਾਂਗਰਸੀ ਵਰਕਰਾਂ ਨੂੰ ਲੋਕਤੰਤਰ ਦੀ ਰਾਖੀ ਲਈ ਲਾਮਬੰਦ ਹੋਣ ਦਾ ਦਿੱਤਾ ਸੱਦਾ

ਕਿਹਾ, ਕਿਸਾਨਾਂ ਦੀ ਲੜਾਈ ਇਤਿਹਾਸਕ ਸਿੱਧ ਹੋਵੇਗੀ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਦੇ 136ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਭਵਨ ਚੰਡੀਗੜ੍ਹ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਕਿ ਉਹ ਲੋਕਤੰਤਰ ਅਤੇ ਲੋਕਾਂ ਦੀ ਅਜ਼ਾਦੀ ਦੀ ਰਾਖੀ ਲਈ ਇਕ ਵਾਰ ਫਿਰ ਤੋਂ ਲਾਮਬੰਦ ਹੋਣ। ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਨੇ 1885 ਵਰਗੇ ਹਲਾਤ ਮੁੜ ਸਿਰਜ ਦਿੱਤੇ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ। ਕਿਸਾਨੀ ਸੰਘਰਸ਼ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਅੱਜ ਕਿਸਾਨ ਦੇਸ਼ ਨੂੰ ਗੁਲਾਮੀ ਤੋਂ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਇਹ ਲੜਾਈ ਇਤਿਹਾਸਕ ਸਿੱਧ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਰਾਖੀ ਲਈ ਕਾਂਗਰਸ ਪਾਰਟੀ ਦੇਸ਼ ਵਿਚ ਆਪਣੀ ਭੁਮਿਕਾ ਨਿਭਾਏਗੀ ਤਾਂ ਜੋ ਅਜਾਦੀ ਦੀ ਰਾਖੀ ਕੀਤੀ ਜਾ ਸਕੇ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਕੈਪਟਨ ਸੰਦੀਪ ਸੰਧੂ ਆਦਿ ਵੀ ਹਾਜਰ ਸਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …