22 C
Toronto
Saturday, June 13, 2026
spot_img
Homeਪੰਜਾਬਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ

ਐਸ.ਵਾਈ.ਐਲ. ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ

ਸਾਡੇ ਕੋਲ ਨਹੀਂ ਤਾਂ ਹਰਿਆਣਾ ਨੂੰ ਕਿੱਥੋਂ ਦੇਈਏ ਪਾਣੀ
ਲੁਧਿਆਣਾ, ਬਿਊਰੋ ਨਿਊਜ਼
ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ ਤਾਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਈਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ‘ਤੇ ਪਹਿਲਾਂ ਹੱਕ ਪੰਜਾਬ ਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਖੇਤਾਂ ਲਈ ਪੂਰਾ ਪਾਣੀ ਨਹੀਂ ਹੈ ਅਜਿਹੇ ‘ਚ ਕਿਸੇ ਹੋਰ ਸੂਬੇ ਨੂੰ ਪਾਣੀ ਦਿੱਤੇ ਜਾਣ ਦਾ ਉਹ ਕਿਸੇ ਵੀ ਹਾਲ ‘ਚ ਸਮਰਥਨ ਨਹੀਂ ਕਰਦੇ। ਜ਼ਿਕਰਯੋਗ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਦੇ ਪਾਣੀਆਂ ‘ਤੇ ਆਪਣਾ ਹੱਕ ਦੱਸ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਹਰਿਆਣਾ ਨੂੰ ਪਾਣੀ ਦੇਣ ਦਾ ਵਿਰੋਧ ਕਰਦੀਆਂ ਰਹੀਆਂ, ਪਰ ਪੰਜਾਬ ਭਾਜਪਾ ਹੁਣ ਤਕ ਇਸ ਮੁੱਦੇ ‘ਤੇ ਖੁੱਲ੍ਹ ਕੇ ਨਹੀਂ ਬੋਲੀ ਸੀ।

RELATED ARTICLES
POPULAR POSTS