ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰਨ ਲਈ ਕਿਹਾ
ਚੰਡੀਗੜ੍ਹ, ਬਿਊਰੋ ਨਿਊਜ਼
ਨੀਵੇਂ ਦਰਜੇ ਦੀ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਲਈ ਅਸ਼ਵਨੀ ਸ਼ਰਮਾ ਦੀ ਆਲੋਚਨਾ ਹੋ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚਿਤਾਵਨੀ ਦਿੱਤੀ ਕਿ ਉਹ ਨਿੰਦਣਯੋਗ ਤੇ ਅਣਉੱਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰਨ। ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਓ.ਪੀ.ਸੋਨੀ ਤੇ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਧਿਕਾਰੀਆਂ ਖਿਲਾਫ ਬੇਬੁਨਿਆਦ ਦੋਸ਼ ਲਾਉਣ ਲਈ ਅਸ਼ਵਨੀ ਸ਼ਰਮਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਟੀਆ ਹਥਕੰਡੇ ਬੀਜੇਪੀ ਦੀ ਖੁਸ ਚੁੱਕੀ ਸਾਖ ਨੂੰ ਬਹਾਲ ਕਰਨ ਵਿਚ ਬਿਲਕੁਲ ਵੀ ਸਹਾਈ ਨਹੀਂ ਹੋਣਗੇ।
Check Also
ਪੰਜਾਬ ਪੁਲਿਸ ਵੱਲੋਂ ਸਮੁੱਚੇ ਪੰਜਾਬ ’ਚ ਚਲਾਇਆ ਗਿਆ ਸਰਚ ਅਪ੍ਰੇਸ਼ਨ
ਡੀਜੀਪੀ ਗੌਰਵ ਯਾਦਵ ਨੇ ਜਲੰਧਰ ’ਚ ‘ਅਪ੍ਰੇਸ਼ਨ ਚੌਕਸੀ’ ਤਹਿਤ ਨਾਕਿਆਂ ਤੇ ਥਾਣਿਆਂ ਦੀ ਕੀਤੀ ਚੈਕਿੰਗ …