ਬਰਨਾਲਾ ‘ਚ ਕਾਲੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਦੌਰਾਨ ਕਿਸਾਨ ਦੀ ਗਈ ਜਾਨ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 33 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਪੰਜਾਬ ਵਿਚੋਂ ਵੱਡੀ ਗਿਣਤੀ ‘ਚ ਕਿਸਾਨ ਹਰ ਰੋਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ। ਕੜਾਕੇ ਦੀ ਠੰਡ ਵਿਚ ਵੀ ਕਿਸਾਨਾਂ ਦੇ ਹੌਸਲੇ ਏਨੇ ਬੁਲੰਦ ਹਨ ਕਿ ਉਹਨਾਂ ਦਾ ਕਹਿਣਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਜਾਣਗੇ। ਇਸੇ ਦੌਰਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਆਗੂ ਦੀ ਰਿਹਾਇਸ਼ ਅੱਗੇ ਲਾਏ ਗਏ ਮੋਰਚੇ ਦੌਰਾਨ ਕਿਸਾਨ ਆਗੂ ਸੁਖਦੇਵ ਸਿੰਘ ਵਾਸੀ ਪਿੰਡ ਗੁਰਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਜਥੇਬੰਦੀਆਂ ਨੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।
Check Also
ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …