30 ਦਸੰਬਰ ਨੂੰ ਗੱਲਬਾਤ ਦਾ ਦਿੱਤਾ ਸੱਦਾ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਫਿਰ ਇਕ ਚਿੱਠੀ ਭੇਜੀ ਹੈ, ਜਿਸ ‘ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰੇ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਚਿੱਠੀ ‘ਚ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਮ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ ਲੰਘੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗਲਵਾਰ ਨੂੰ ਮੀਟਿੰਗ ਲਈ ਸਮਾਂ ਦਿੱਤਾ ਸੀ ਅਤੇ ਕਿਸਾਨਾਂ ਨੇ ਚਾਰ ਸ਼ਰਤਾਂ ਵੀ ਰੱਖੀਆਂ ਸਨ। ਉਧਰ ਦੂਜੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਪੰਜਾਬ, ਹਰਿਆਣਾ ਅਤੇ ਹੋਰਨਾਂ ਦੇ ਸੂਬਿਆਂ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਰਮਿਆਨ ਦੇਸ਼ ਦੀਆਂ ਕੁਝ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਖੇਤੀਬਾੜੀ ਮੰਤਰੀ ਨੂੰ ਪੱਤਰ ਵੀ ਸੌਂਪਿਆ ਗਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਤੋਂ ਕੋਈ ਵੀ ਸਿੱਟਾ ਨਹੀਂ ਨਿਕਲਿਆ। ਹੁਣ ਸਾਰਿਆਂ ਦੀਆਂ ਨਜ਼ਰਾਂ 30 ਦਸੰਬਰ ਵਾਲੀ ਮੀਟਿੰਗ ‘ਤੇ ਟਿਕ ਗਈਆਂ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …