ਭਾਰਤ ਤੇ ਪਾਕਿ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ
ਅਟਾਰੀ, ਬਿਊਰੋ ਨਿਊਜ਼
ਲਾਕਡਾਊਨ ਤੋਂ ਪਹਿਲਾਂ ਭਾਰਤ ਵਿਚ ਆਏ 137 ਪਾਕਿਸਤਾਨੀ ਅੱਜ ਆਪਣੇ ਵਤਨ ਵਾਪਸ ਪਰਤ ਗਏ ਹਨ। ਵਾਹਗਾ ਅਟਾਰੀ ਬਾਰਡਰ ਦੇ ਪ੍ਰੋਟੋਕਾਲ ਅਧਿਕਾਰੀ ਏ.ਐਸ.ਆਈ. ਅਰੁਣਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੋਰਾਨ ਇਕ ਪਾਕਿਸਤਾਨੀ ਨਾਗਰਿਕ ਨੇ ਕਿਹਾ ਕਿ ਅਸੀਂ ਭਾਰਤ ਅਤੇ ਪਾਕਿਸਤਾਨ ਸਰਕਾਰ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਨੂੰ ਕੋਵਿਡ 19 ਦੇ ਸਮੇਂ ਵੀ ਬਾਰਡਰ ਪਾਰ ਕਰਨ ਦਾ ਮੌਕਾ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿਚ ਵੀ ਅਟਾਰੀ ਰਸਤਿਓਂ 354 ਭਾਰਤੀ ਵਿਦਿਆਰਥੀ ਪੜ੍ਹਾਈ ਲਈ ਪਾਕਿਸਤਾਨ ਗਏ ਸਨ। ਇਹ ਸਾਰੇ ਵਿਦਿਆਰਥੀ ਪਾਕਿਸਤਾਨ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਪੜ੍ਹਦੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …