ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਸਿੱਧੂ ਗਲਤੀ ਲਈ ਤੁਰੰਤ ਮੰਗਣ ਮੁਆਫੀ
ਅੰਮ੍ਰਿਤਸਰ, ਬਿਊਰੋ ਨਿਊਜ਼
ਸਿੱਖ ਯੂਥ ਪਾਵਰ ਆਫ ਪੰਜਾਬ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਇਸ ਸਬੰਧੀ ਪੱਤਰ ਪੁਲਿਸ ਨੂੰ ਵੀ ਸੌਂਪਿਆ ਹੈ। ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਆਖਿਆ ਕਿ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਸ ਨੇ ਲੋਈ ਲਈ ਹੋਈ ਹੈ ਅਤੇ ਉਸ ਉਪਰ ਇਕ ਓਂਕਾਰ ਅਤੇ ਖੰਡੇ ਦੀ ਤਸਵੀਰ ਬਣੀ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਇਹ ਗੁਰਬਾਣੀ ਜਾਂ ਸਿੱਖ ਚਿੰਨ੍ਹਾਂ ਦੀ ਬੇਅਦਬੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸਿੱਖ ਆਗੂਆਂ ਨੇ ਇਸ ਮਾਮਲੇ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਨਵਜੋਤ ਸਿੱਧੂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਸਿੱਖ ਜਗਤ ਤੋਂ ਤੁਰੰਤ ਹੀ ਇਸ ਹੋਈ ਗ਼ਲਤੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …