Breaking News
Home / ਭਾਰਤ / ਭਗਵੰਤ ਮਾਨ ਨੇ ਉਤਰਾਖੰਡ ‘ਚ ਸ਼ੁਰੂ ਕੀਤੀ ਕਿਸਾਨ ਨਿਆਂ ਯਾਤਰਾ

ਭਗਵੰਤ ਮਾਨ ਨੇ ਉਤਰਾਖੰਡ ‘ਚ ਸ਼ੁਰੂ ਕੀਤੀ ਕਿਸਾਨ ਨਿਆਂ ਯਾਤਰਾ

ਪ੍ਰਧਾਨ ਮੰਤਰੀ ਮੋਦੀ ਦੀ ਜੰਮ ਕੇ ਕੀਤੀ ਆਲੋਚਨਾ
ਦੇਹਰਾਦੂਨ, ਬਿਊਰੋ ਨਿਊਜ਼
ਕਿਸਾਨਾਂ ਦੇ ਸਮਰਥਨ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਤਰਾਖੰਡ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਸ਼ੀਪੁਰ ‘ਚ ਕਿਸਾਨ ਨਿਆਂ ਯਾਤਰਾ ਸ਼ੁਰੂ ਕੀਤੀ ਹੈ। ਇਸ ਮੌਕੇ ਭਗਵੰਤ ਮਾਨ ਵਲੋਂ ਇਕ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕੀਤਾ ਗਿਆ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਸੜਕਾਂ, ਰੇਲਵੇ ਟਰੈਕਾਂ, ਟੋਲ ਪਲਾਜ਼ਿਆਂ ‘ਤੇ ਧਰਨੇ ਦੇ ਰਹੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ। ਫਿਰ ਹੁਣ ਕਿਸਾਨ ਕੜਾਕੇ ਦੀ ਠੰਢ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ, ਪਰ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਕੱਛ ‘ਚ ਕਿਸਾਨਾਂ ਨੂੰ ਮਿਲਣ ਚਲੇ ਜਾਂਦੇ ਹਨ ਅਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਹਨ। ਭਗਵੰਤ ਨੇ ਕਿਹਾ ਕਿ ਜਿਹੜੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ, ਪ੍ਰਧਾਨ ਮੰਤਰੀ ਮੋਦੀ ਨੂੰ ਉਹ ਕਿਸਾਨ ਨਜ਼ਰ ਨਹੀਂ ਆਉਂਦੇ।

Check Also

ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ

ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …