ਮੋਬਾਈਲ ਟਾਵਰਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ
ਪਾਇਲ, ਬਿਊਰੋ ਲਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ ਪੰਜਾਬ ਵਿਚ ਜੀਓ ਦੇ 1500 ਤੋਂ ਵੱਧ ਮੋਬਾਇਲ ਟਾਵਰਾਂ ਨੂੰ ਜ਼ਿੰਦਰੇ ਲਗਾ ਦਿੱਤੇ ਹਨ ਅਤੇ ਟੈਲੀਫੋਨ ਸੇਵਾਵਾਂ ਵੱਡੀ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤੀ ਨਾਲ ਕਿਹਾ ਕਿ ਦੂਰਸੰਚਾਰ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਹੁਣ 32 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਮੋਬਾਈਲ ਟਾਵਰਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਬੀਕੇਯੂ ਡਕੌਂਦਾ ਦੇ ਮਲਕੀਤ ਸਿੰਘ ਮਹਿਲ ਕਲਾਂ ਅਤੇ ਉਗਰਾਹਾਂ ਦੇ ਉਪ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਵੀ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਤੇ ਵੀ ਮੋਬਾਈਲ ਟਾਵਰ ਦੀ ਬਿਜਲੀ ਨਾ ਕੱਟਣ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਾ ਪਹੁੰਚਾਉਣ।
Check Also
ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ
ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …