Breaking News
Home / ਭਾਰਤ / ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਕਿਸਾਨਾਂ ਦੇ ਨਾਲ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਕਿਸਾਨਾਂ ਦੇ ਨਾਲ

ਖੇਤੀ ਕਾਨੂੰਨਾਂ ਖਿਲਾਫ ਜੰਤਰ ਮੰਤਰ ਵਿਖੇ ਧਰਨਾ 23ਵੇਂ ਦਿਨ ਵੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ‘ਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਗੁਰਜੀਤ ਔਜਲਾ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਵਿਧਾਇਕ ਕਿੱਕੀ ਢਿੱਲੋਂ ਆਦਿ ਸ਼ਾਮਿਲ ਹੋਏ। ਧਿਆਨ ਰਹੇ ਕਿ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੁੜ ਜੰਤਰ-ਮੰਤਰ ਵਿਖੇ ਧਰਨੇ ‘ਤੇ ਪਹੁੰਚ ਗਏ ਹਨ। ਇਸ ਗੱਲ ਜਾਣਕਾਰੀ ਔਜਲਾ ਵਲੋਂ ਖ਼ੁਦ ਸੋਸ਼ਲ ਮੀਡੀਆ ‘ਤੇ ਵੀ ਦਿੱਤੀ ਗਈ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …